@TehlkaPunjabNetworkਹੁ
ਹੁਣ ਭਿ੍ਸਟਾਚਾਰ ਅਤੇ ਕ੍ਰਾਈਮ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੁਲਿਸ ਦੇ ਅਕਸ਼ ਨੂੰ ਖਰਾਬ ਕਰਨ ਵਾਲਿਆਂ ਨੂੰ ਉਨ੍ਹਾਂ ਦੀ ਅਸਲੀ ਔਕਾਤ ਦਿਖਾਈ ਜਾਵੇਗੀ। ਇਹ ਸ਼ਬਦ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਮੀਡੀਆ ਨਾਲ ਇੱਕ ਵਿਸ਼ੇਸ਼ ਭੇਟਵਾਰਤਾ ਦੋਰਾਨ ਕਹੇ।
ਮਾਣਯੋਗ ਡੀਜੀਪੀ ਸਾਹਿਬ ਨੇ ਦੱਸਿਆ ਪੰਜਾਬ ਸਰਕਾਰ ਵਲੋਂ ਦਿੱਤੇ ਗਏ ਆਦੇਸ਼ਾਂ ਅਨੁਸਾਰ ਇੱਕ ਬਹੁਤ ਹੀ ਵੱਡੀ ਕਾਰਵਾਈ ਕਰਦੇ ਹੋਏ ਪੁਲਿਸ ਵਿਚਲੇ 50 ਤੋਂ ਵੱਧ ਭਿ੍ਸਟ ਛੋਟੇ ਤੋਂ ਵੱਡੇ ਅਧਿਕਾਰੀਆਂ ਨੂੰ ਬਰਖਾਸਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੰਨਾ ਬਰਖਾਸਤ ਕੀਤੇ ਗਏ ਪੁਲਿਸ ਮੁਲਾਜ਼ਮਾਂ ਵਿੱਚ ਕਾਂਸਟੇਬਲ ਤੋਂ ਲੈ ਕੇ ਥਾਣੇਦਾਰ ਤੱਕ ਸ਼ਾਮਿਲ ਹਨ।